ਜਲੰਧਰ ਜ਼ਿਲ੍ਹੇ 'ਚ ਇਕੋ ਦਿਨ 'ਚ 42 ਨਵੇਂ ਕੇਸਾਂ ਦੀ ਹੋਈ ਪੁਸ਼ਟੀ The robbers snatched cash from the woman at gunpoint



ਜਲੰਧਰ/ਸੰਜੇ ਰਾਜਪੂਤ- ਜ਼ਿਲ੍ਹਾ ਜਲੰਧਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਅੱਜ ਸਵੇਰੇ 26 ਪਾਜ਼ੇਟਿਵ ਕੇਸ ਮਿਲਣ ਤੋਂ ਬਾਅਦ ਹੁਣ ਮੁੜ ਤੋਂ 16 ਹੋਰ ਕੇਸ ਪਾਜ਼ੇਟਿਵ ਪਾਏ ਗਏ ਹਨ। ਇਥੇ ਦੱਸ ਦੇਈਏ ਕਿ ਅੱਜ ਜਲੰਧਰ ਜ਼ਿਲ੍ਹੇ 'ਚ ਹੁਣ ਤੱਕ ਕੁੱਲ 42 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਲੋਕਾਂ 'ਚ ਵੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ  8861 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1147, ਲੁਧਿਆਣਾ 'ਚ 1581, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1475, ਸੰਗਰੂਰ 'ਚ 672 ਕੇਸ, ਪਟਿਆਲਾ 'ਚ 749, ਮੋਹਾਲੀ 'ਚ 456, ਗੁਰਦਾਸਪੁਰ 'ਚ 297 ਕੇਸ, ਪਠਾਨਕੋਟ 'ਚ 263, ਤਰਨਤਾਰਨ 221, ਹੁਸ਼ਿਆਰਪੁਰ 'ਚ 215, ਨਵਾਂਸ਼ਹਿਰ 'ਚ 251, ਮੁਕਤਸਰ 159, ਫਤਿਹਗੜ੍ਹ ਸਾਹਿਬ 'ਚ 178, ਰੋਪੜ 'ਚ 143, ਮੋਗਾ 'ਚ 153, ਫਰੀਦਕੋਟ 175, ਕਪੂਰਥਲਾ 142, ਫਿਰੋਜ਼ਪੁਰ 'ਚ 190, ਫਾਜ਼ਿਲਕਾ 114, ਬਠਿੰਡਾ 'ਚ 154, ਬਰਨਾਲਾ 'ਚ 79, ਮਾਨਸਾ 'ਚ 64 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 6067 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 2542 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 226 ਲੋਕਾਂ ਦੀ ਮੌਤ ਹੋ ਚੁੱਕੀ ਹੈ।

Comments