ਹਥਿਆਰਾਂ ਦੀ ਨੋਕ 'ਤੇ ਲੁਟੇਰਿਆਂ ਨੇ ਜਨਾਨੀ ਤੋਂ ਖੋਹੀ ਨਕਦੀ

ਟਾਂਡਾ ਉੜਮੁੜ- ਪਿੰਡ ਮੂਨਕਾ ਨਜ਼ਦੀਕ ਮੋਟਰਸਾਈਕਲ ਸਵਾਰ ਝਪਟਮਾਰਾਂ ਨੇ ਗੁਰਦੁਆਰਾ ਸਾਹਿਬ ਜਾ ਰਹੀ ਜਨਾਨੀ ਕੋਲੋਂ ਹਥਿਆਰਾਂ ਦੀ ਨੋਕ 'ਤੇ ਨਕਦੀ ਅਤੇ ਮੋਬਾਈਲ ਖੋਹ ਲਏ। ਵਾਰਦਾਤ ਦੁਪਹਿਰ ਡੇਢ ਵਜੇ ਉਸ ਸਮੇਂ ਵਾਪਰੀ ਜਦੋਂ ਦਾਰਾਪੁਰ ਬਾਈਪਾਸ ਨਿਵਾਸੀ ਰਜਿੰਦਰ ਕੌਰ ਪਤਨੀ ਜਗਜੀਤ ਸਿੰਘ, ਉਸ ਦੀ ਬੇਟੀ ਹਰਪ੍ਰੀਤ ਕੌਰ ਅਤੇ ਬੇਟੀ ਦੀ ਸਹੇਲੀ ਮਧੂ ਨਾਲ ਸਕੂਟਰੀ 'ਤੇ ਸਵਾਰ ਹੋ ਕੇ ਗੁਰਦੁਆਰਾ ਟਾਹਲੀ ਸਾਹਿਬ ਜਾ ਰਹੀਆਂ ਸਨ।
ਪਿੰਡ ਮੂਨਕਾ ਨੇੜੇ ਮੋਟਰਸਾਈਕਲ ਸਵਾਰ ਝਪਟਮਾਰਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਉਨ੍ਹਾਂ ਕੋਲੋਂ ਦੋ ਮੋਬਾਈਲ ਅਤੇ ਲਗਭਗ 6 ਹਜ਼ਾਰ ਨਕਦੀ ਖੋਹ ਕੇ ਫਰਾਰ ਹੋ ਗਏ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਲਦੀ ਇਨ੍ਹਾਂ ਲੁਟੇਰਿਆਂ ਨੂੰ ਨੱਥ ਪਾਈ ਜਾਵੇ ਤਾਂ ਜੋ ਹੋਰ ਵੀ ਲੋਕ ਇਨ੍ਹਾਂ ਤੋਂ ਬਚ ਸਕਣ। ਜ਼ਿਕਰਯੋਗ ਹੈ ਕਿ ਉਪਰੋਕਤ ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹਨ ਕਿ ਉਹ ਹਰ ਰੋਜ਼ ਨਵੀਂ ਤੋਂ ਨਵੀਂ ਘਟਨਾ ਨੂੰ ਅੰਜਾਮ ਦੇ ਕੇ ਫਰਾਰ ਹੋ ਜਾਂਦੇ ਹਨ ਜਦ ਕਿ ਪ੍ਰਸ਼ਾਸਨ ਹੱਥ ਮਲਦਾ ਹੀ ਰਹਿ ਜਾਂਦਾ ਹੈ।  
x
x

Comments