ਪੰਜਾਬ 'ਚ ਕੋਰੋਨਾ ਕਹਿਰ, ਕੋਰੋਨਾ ਵਾਇਰਸ ਨਾਲ ਹੋਈਆਂ 50 ਮੌਤਾਂ Corona virus kills 50 in Punjab


 ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1136 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 41779 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 50 ਲੋਕਾਂ ਦੀ ਮੌਤ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1086 ਹੋ ਗਈ ਹੈ।

ਐਤਵਾਰ ਨੂੰ 1136 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ 242 ਮਰੀਜ਼ ਲੁਧਿਆਣਾ ਤੋਂ, 188 ਪਟਿਆਲਾ ਤੋਂ ਅਤੇ 107 ਜਲੰਧਰ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 2226 ਮਰੀਜ਼ ਸਿਹਤਯਾਬ ਹੋਏ ਹਨ।ਅੱਜ ਸਭ ਤੋਂ ਵੱਧ 19 ਮੌਤਾਂ ਪਟਿਆਲਾ 'ਚ ਹੋਈਆਂ ਹਨ।ਇਸ ਤੋਂ ਇਲਾਵਾ ਫਾਜ਼ਿਲਕਾ -1, ਫਿਰੋਜ਼ਪੁਰ -2, ਗੁਰਦਾਸਪੁਰ -6, ਹੁਸ਼ਿਆਰਪੁਰ -2, ਜਲੰਧਰ -7, ਕਪੂਰਥਲਾ -1, ਲੁਧਿਆਣਾ -9, ਮੁਕਤਸਰ -1,ਸੰਗਰੂਰ -1 ਅਤੇ ਤਰਨਤਾਰਨ -1 ਮੌਤ ਦਰਜ ਕੀਤੀ ਗਈ ਹੈ।

ਸੂਬੇ 'ਚ ਕੁੱਲ 907160 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 41779 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 26528 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 14165 ਲੋਕ ਐਕਟਿਵ ਮਰੀਜ਼ ਹਨ।

Comments