ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੇ ਮਰੀਜਾਂ ਦਾ ਅੰਕੜਾ ਪੁੱਜਿਆ 5400 ਤੋਂ ਪਾਰ (The number of corona patients in Jalandhar district has crossed 5400)
ਜਲੰਧਰ (ਸੰਜੇ ਰਾਜਪੂਤ) — ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਕ ਪਾਸੇ ਜਿੱਥੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ, ਉਥੇ ਹੀ ਕੋਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ ਵੀ ਵੱਧਦਾ ਜਾ ਰਿਹਾ ਹੈ। ਹੁਣ ਤੱਕ ਪੰਜਾਬ 'ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਇਕ ਹਜ਼ਾਰ ਤੋਂ ਪਾਰ ਹੋ ਚੁੱਕਾ ਹੈ। ਮਹਾਨਗਰ ਜਲੰਧਰ ਜ਼ਿਲ੍ਹੇ 'ਚੋਂ ਅੱਜ ਫਿਰ ਤੋਂ ਵੱਡੀ ਗਿਣਤੀ 'ਚ ਪਾਜ਼ੇਟਿਵ ਕੇਸ ਮਿਲੇ ਹਨ।
ਸਿਹਤ ਮਹਿਕਮੇ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਜਿੱਥੇ ਜਲੰਧਰ ਜ਼ਿਲ੍ਹੇ 'ਚ 202 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ, ਉਥੇ 4 ਲੋਕ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਚਲੇ ਗਏ ਹਨ। ਸਿਹਤ ਮਹਿਕਮੇ ਵੱਲੋਂ ਮਰਨ ਵਾਲਿਆਂ 'ਚੋਂ ਦੀ ਪਛਾਣ ਪੰਜਾਬੀ ਬਾਗ ਦੇ ਪ੍ਰਮੋਦ ਕੁਮਾਰ (58) ਅਤੇ ਨੀਲਾ ਮਹਿਲ ਦੀ ਹਰਬੰਸ ਕੌਰ (60) ਦੇ ਰੂਪ 'ਚ ਕੀਤੀ ਗਈ ਹੈ, ਜਿਨ੍ਹਾਂ ਦੀ ਇਲਾਜ ਅਧੀਨ ਅੱਜ ਮੌਤ ਹੋ ਗਈ। ਉਥੇ ਹੀ ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 5454 ਤੱਕ ਪਹੁੰਚ ਗਿਆ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ 139 ਤੱਕ ਪਹੁੰਚ ਗਈ ਹੈ। ਇਥੇ ਦੱਸ ਦੇਈਏ ਕਿ ਸਵੇਰੇ ਪਹਿਲਾਂ 67 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ ਅਤੇ ਹੁਣ 135 ਹੋਰ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।
Comments
Post a Comment