ਪੁਲਸ ਤੇ ਬੈਂਕ ਸਟਾਫ਼ ਸਣੇ ਜਲੰਧਰ ਜ਼ਿਲ੍ਹੇ 'ਚ ਮਿਲੇ ਕੋਰੋਨਾ ਦੇ ਨਵੇਂ ਮਾਮਲੇ New cases of corona found in Jalandhar district including police and bank staff



 ਜਲੰਧਰ— ਜਲੰਧਰ ਜ਼ਿਲ੍ਹੇ 'ਚ ਵੀਰਵਾਰ ਨੂੰ ਕੋਰੋਨਾ ਦੇ 150 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਪਾਜ਼ੇਟਿਵ ਪਾਏ ਗਏ ਕੇਸਾਂ 'ਚ ਕਈ ਪੁਲਸ ਅਧਿਕਾਰੀ ਅਤੇ ਸਟੇਟ ਬੈਂਕ ਆਫ ਇੰਡੀਆ ਦੇ ਕਾਮੇ ਸ਼ਾਮਲ ਹਨ। ਇਥੇ ਦੱਸ ਦੇਈਏ ਕਿ ਜਲੰਧਰ ਜ਼ਿਲ੍ਹੇ 'ਚੋਂ ਕੋਰੋਨਾ ਵਾਇਰਸ ਦੇ ਰੋਜ਼ਾਨਾ ਵੱਡੀ ਗਿਣਤੀ 'ਚ ਕੇਸ ਸਾਹਮਣੇ ਆ ਰਹੇ ਹਨ, ਜੋਕਿ ਜਿੱਥੇ ਸਿਹਤ ਮਹਿਕਮੇ ਲਈ ਇਕ ਚਿੰਤਾ ਦਾ ਵਿਸ਼ਾ ਹੈ, ਉਥੇ ਹੀ ਲੋਕਾਂ 'ਚ ਵੀ ਦਹਿਸ਼ਤ ਪਾਈ ਜਾ ਰਹੀ ਹੈ। ਇਥੇ ਦੱਸ ਦੇਈਏ ਕਿ ਪਹਿਲਾਂ ਸਵੇਰੇ 60 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਮਿਲੀ ਸੀ ਜਦਕਿ ਹੁਣ 90 ਹੋਰ ਲੋਕਾਂ ਦੀਆਂਪ੍ਰਾਈਵੇਟ ਲੈਬੋਰਟਰੀ 'ਚੋਂ ਪਾਜ਼ੇਟਿਵ ਮਿਲੀਆਂ ਹਨ।

Comments