ਲੁਧਿਆਣਾ: ਲੁਧਿਆਣਾ ਦੇ ਗੁਰੂ ਨਾਨਕ ਨਗਰ ਵਿੱਚ ਬੀਤੀ ਰਾਤ 10-12 ਨੌਜਵਾਨਾਂ ਵੱਲੋਂ ਪੁਰਾਣੀ ਰੰਜਿਸ਼ ਦੇ ਚਲਦਿਆਂ ਇੱਕ ਟ੍ਰਾਂਸਪੋਟਰ ਦੇ ਘਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਹਮਲਾ ਕਰਨ ਆਏ ਨੌਜਵਾਨਾਂ ਨੇ ਬਚਾਅ ਕਰਨ ਆਈ ਔਰਤ 'ਤੇ ਬਲੈਰੋ ਕਾਰ ਚੜ੍ਹਾ ਕੇ ਉਸ ਨੂੰ ਕੁਚਲ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ।
ਹਾਸਲ ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਵੀ ਕਿਸੇ ਗੱਲ ਨੂੰ ਲੈ ਕੇ ਇਨ੍ਹਾਂ ਨੌਜਵਾਨਾਂ ਨੇ ਪੀੜਤ ਪਰਿਵਾਰ ਨਾਲ ਝਗੜਾ ਕੀਤਾ ਸੀ, ਜਿਸ ਦਾ ਥਾਣੇ ਵਿੱਚ ਸਮਝੌਤਾ ਹੋ ਗਿਆ ਸੀ। ਇਸ ਤੋਂ ਬਾਅਦ ਨੌਜਵਾਨਾਂ ਨੇ ਬੀਤੀ ਰਾਤ ਹਥਿਆਰਾਂ ਨਾਲ ਲੈਸ ਹੋ ਕੇ ਟ੍ਰਾਂਸਪੋਟਰ ਦੇ ਘਰ ਤੇ ਹਮਲਾ ਕਰ ਦਿੱਤਾ।ਔਰਤ 'ਤੇ ਕਾਰ ਚੜ੍ਹਾਉਣ ਤੋਂ ਬਾਅਦ ਉਹ ਬਲੈਰੋ ਕਾਰ ਛੱਡ ਕੇ ਫਰਾਰ ਹੋ ਗਏ। ਪੀੜਤ ਪਰਿਵਾਰ ਨੇ ਦੱਸਿਆ ਕਿ ਪੁਲਿਸ ਮਾਮਲਾ ਦਰਜ ਕਰ ਲਿਆ ਹੈ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ। ਪੁਲਿਸ ਮੁਤਾਬਕ ਉਨ੍ਹਾਂ ਇੱਕ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ ਪਰ ਇਸ ਦੀ ਅਜੇ ਪੁਸ਼ਟੀ ਨਹੀਂ ਹੋਈ।
Comments
Post a Comment