ਸਤਲੁਜ ਦਰਿਆ ਨੇੜੇਓਂ ਪੰਜਾਬ ਪੁਲਿਸ ਨੇ ਵੱਡੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਕੀਤੀ ਬਰਾਮਦ (Punjab Police seizes large quantity of illicit liquor near Sutlej river)

 ਫਿਰੋਜ਼ਪੁਰ : ਸੂਬੇ ਵਿੱਚ ਪਿਛਲੇ ਕਾਫੀ ਸਮੇਂ ਤੋਂ ਗਲਤ ਅਨਸਰਾਂ ਖਿਲਾਫ ਪੰਜਾਬ ਪੁਲਿਸ ਵੱਲੋਂ ਸਰਚ ਮੁਹਿੰਮ ਚਲਾਈ ਜਾ ਰਹੀ ਹੈ ਤੇ ਇਸੇ ਅਧੀਨ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾਂਦੀ ਹੈ। ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਦਾ ਮਾਮਲਾ ਕਾਫੀ ਦੇਰ ਤੋਂ ਗਰਮਾਇਆ ਹੋਇਆ ਹੈ ਕਿਉਂਕਿ ਇਸ ਕਾਰਨ ਸੂਬੇ ਵਿੱਚ 100 ਤੋਂ ਵੀ ਵੱਧ ਲੋਕਾਂ ਦੀ ਜਾਨ ਚਲੀ ਗਈ। ਪੰਜਾਬ ਪੁਲਿਸ ਨੇ ਪਿਛਲੇ ਕੁਝ ਸਮੇਂ ਦੌਰਾਨ ਬਹੁਤ ਸਾਰੇ ਅਜਿਹੇ ਅਨਸਰ ਕਾਬੂ ਕੀਤੇ ਗਏ ਹਨ ਜੋ ਜ਼ਹਿਰੀਲੀ ਸ਼ਰਾਬ ਬਣਾਉਂਦੇ ਹਨ।

Comments