ਪੁਲਿਸ ਅਧਿਕਾਰੀ ਖੁਦ ਸੰਮਨ ਲੈ ਕੇ ਸੁਖਬੀਰ ਬਾਦਲ ਦੇ ਘਰ ਗਏ - ਐਸਆਈਟੀ

ਚੰਡੀਗੜ੍ਹ: ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਅਜੇ ਤੱਕ ਸੰਮਨ ਨਾ ਮਿਲਣ ਦੇ ਦਾਅਵੇ 'ਤੇ ਐਸਆਈਟੀ ਨੇ ਜਵਾਬ ਦਿੱਤਾ ਹੈ।ਐਸਆਈਟੀ ਨੇ ਕਿਹਾ ਕਿ ਪੁਲਿਸ ਅਧਿਕਾਰੀ ਖੁਦ ਸੰਮਨ ਲੈ ਕੇ ਸੁਖਬੀਰ ਬਾਦਲ ਦੇ ਘਰ ਗਏ ਸੀ।ਪੁਲਿਸ ਅਧਿਕਾਰੀਆਂ ਨੂੰ ਇਹ ਕਹਿ ਕਿ ਵਾਪਸ ਭੇਜ ਦਿੱਤਾ ਗਿਆ ਕਿ ਸੁਖਬੀਰ ਬਾਦਲ ਵਿਦੇਸ਼ ਗਏ ਹਨ।ਇੰਨਾ ਹੀ ਨਹੀਂ ਉਨ੍ਹਾਂ ਨੂੰ ਦੋ ਵਾਰ ਕੋਰੀਅਰ ਰਾਹੀਂ ਵੀ ਸੰਮਨ ਭੇਜੇ ਗਏ।ਪਰ ਦੋਨੋਂ ਵਾਰ ਸੰਮਨ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ।

Comments